ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 2 ਨਵਾਂ ਕੇਸ, ਮਾਊਂਟ ਰੋਸਕਿਲ ਕਲੱਸਟਰ ਨਾਲ ਸੰਬੰਧਿਤ

ਵੈਲਿੰਗਟਨ, 12 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 2 ਨਵੇਂ ਕੇਸ ਸਾਹਮਣੇ ਆਇਆ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਦੋਵੇਂ ਨਵੇਂ ਕੇਸ ਮਾਊਂਟ ਰੋਸਕਿਲ ਈਵੈਂਜੈਲੀਕਲ ਫੈਲੋਸ਼ਿਪ ਚਰਚ ਦੇ ਸੋਗ ਘਟਨਾ ਕਲੱਸਟਰ ਨਾਲ ਜੜੇ ਹੋਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਚਰਚ ਕਲੱਸਟਰ ਨਾਲ 33 ਕੇਸ ਜੁੜੇ ਹਨ ਅਤੇ 15 ਕੇਸ ਸੋਗ ਸਬ-ਕਲੱਸਟਰ ਦੇ ਹਨ। ਹੁਣ ਆਕਲੈਂਡ ਅਗਸਤ ਕਲੱਸਟਰ ਨਾਲ ਜੁੜੇ 176 ਕੇਸ ਹੋ ਗਏ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 108 ਹੋ ਗਈ ਹੈ, ਜਿਨ੍ਹਾਂ ਵਿੱਚ 70 ਕੇਸ ਕਮਿਊਨਿਟੀ ਅਤੇ 38 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੋਵਿਡ -19 ਤੋਂ ਕੱਲ੍ਹ 8 ਵਿਅਕਤੀ ਠੀਕ ਹੋਏ ਹਨ। ਕੱਲ੍ਹ ਲੈਬ ਵੱਲੋਂ ਲਗਭਗ 8,838 ਤੋਂ ਵੱਧ ਟੈੱਸਟ ਕੀਤੇ ਗਏ, ਜਿਸ ਨਾਲ ਦੇਸ਼ ਵਿੱਚ ਹੁਣ ਤੱਕ ਕੁੱਲ 857,650 ਟੈੱਸਟ ਪੂਰੇ ਹੋ ਗਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1795 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,444 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1663 ਹੈ, ਦੇਸ਼ ਵਿੱਚ ਕੋਵਿਡ -19 ਤੋਂ 8 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 108 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 3 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 2 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਮੌਤਾਂ ਦੀ ਗਿਣਤੀ 24 ਹੋ ਗਈ ਹੈ।