ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ

ਆਕਲੈਂਡ, 22 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ-19 ਦਾ ਅੱਜ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 27 ਹੀ ਹੈ ਅਤੇ ਕੋਈ ਵੀ ਵਿਅਕਤੀ ਹਸਪਤਾਲ ਵਿੱਚ ਨਹੀਂ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਨੂੰ 82 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਕੱਲ੍ਹ 2191 ਟੈੱਸਟ ਕੀਤੇ ਗਏ ਸਨ, ਜੋ ਕੱਲ੍ਹ ਨਾਲੋਂ ਦੁੱਗਣੇ ਰਹੇ। ਦੇਸ਼ ਵਿੱਚ ਕੁੱਲ ਟੈੱਸਟਾਂ ਦੀ ਗਿਣਤੀ 446,367 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1555 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,205 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਹੁਣ ਤੱਕ 1506 ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 27 ਹੋ ਗਈ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।