ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਲਗਾਤਾਰ 5ਵੇਂ ਦਿਨ ਕੋਈ ਨਵਾਂ ਕੇਸ ਨਹੀਂ

ਵੈਲਿੰਗਟਨ, 10 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਲਗਾਤਾਰ 5ਵੇਂ ਦਿਨ ਕੋਵਿਡ-19 ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਸਿਹਤ ਮੰਤਰਾਲੇ ਨੇ ਅੱਪਡੇਟ ਕਰਦੇ ਹੋਏ ਦੱਸਿਆ ਕਿ ਕੋਵਿਡ -19 ਦੇ ਐਕਟਿਵ ਕੇਸਾਂ ਦੀ ਹੁਣ ਕੁੱਲ ਗਿਣਤੀ 21 ਉੱਤੇ ਪਹੁੰਚ ਗਈ ਹੈ ਕਿਉਂਕਿ 2 ਕੇਸ ਰਿਕਵਰ ਹੋਏ ਹਨ। ਜਦੋਂ ਦੇਸ਼ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 1219 ਹੀ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ ਸਬੂਤ ਨੂੰ 101 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਕੱਲ੍ਹ 2,125 ਟੈੱਸਟ ਕੀਤੇ ਗਏ ਅਤੇ 1134 ਟੈੱਸਟ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਵਿੱਚੋਂ ਵੀ ਕੀਤੇ ਗਏ। ਜਿਸ ਨਾਲ ਦੇਸ਼ ਵਿੱਚ ਪੂਰੇ ਕੀਤੇ ਗਏ ਕੁੱਲ ਟੈੱਸਟਾਂ ਦੀ ਗਿਣਤੀ 496,606 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਅੱਜ ਇਹ ਵੀ ਦੱਸਿਆ ਕਿ 646,400 ਲੋਕਾਂ ਨੇ ਕੋਵਿਡ -19 ਟਰੇਸਰ ਐਪ ਡਾਊਨਲੋਡ ਕੀਤਾ ਹੈ। ਇੱਥੇ 86,927 ਪੋਸਟਰ ਕ੍ਰਿਏਟ ਕੀਤੇ ਗਏ ਹਨ ਅਤੇ 27,968 ਪੋਸਟਰ ਸਕੈਨ ਹੋਏ ਹਨ। ਐਪ ਵਿੱਚ 16,151 ਮੈਨੂਅਲ ਐਂਟਰੀਆਂ ਦਰਜ ਕੀਤੀਆਂ ਗਈਆਂ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1569 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,219 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1526 ਹੀ ਹੈ, ਕਿਉਂਕਿ ਕੱਲ੍ਹ 2 ਕੇਸ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 21 ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।