ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 5 ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 26 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ 5 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਨਵਾਂ “ਮਿੰਨੀ-ਕਲੱਸਟਰ” ਪਛਾਣਿਆ ਗਿਆ ਹੈ। ਇੱਥੇ ਕਮਿਊਨਿਟੀ ਦੇ 3 ਨਵੇਂ ਕੇਸ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਪੜਤਾਲ ਅਧੀਨ ਚੱਲ ਰਿਹਾ ਹੈ। ਬਾਕੀ 2 ਕੇਸ ਵਿਦੇਸ਼ ਤੋਂ ਵਾਪਸ ਆਇਆ ਦੇ ਹਨ। ਜਿਨ੍ਹਾਂ ‘ਚੋਂ ਪਹਿਲਾ ਕੇਸ ਇੱਕ 50 ਸਾਲਾ ਮਹਿਲਾ ਦਾ ਹੈ ਅਤੇ ਦੂਜਾ ਇੱਕ 30 ਸਾਲਾਂ ਦੇ ਵਿਅਕਤੀ ਦਾ ਹੈ, ਉਨ੍ਹਾਂ ਨੂੰ ਜੈੱਟ ਪਾਰਕ ਹੋਟਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਸਿਹਤ ਮੰਤਰੀ ਕ੍ਰਿਸ ਹਿਪਕਿਨਸ ਅਤੇ ਸਿਹਤ ਦੇ ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 134 ਹੋ ਗਈ ਹੈ, ਇਨ੍ਹਾਂ ਵਿੱਚੋਂ 21 ਵਿਦੇਸ਼ਾਂ ਤੋਂ ਵਾਪਸ ਪਰਤਿਆਂ ਦੇ ਹਨ ਅਤੇ 108 ਆਕਲੈਂਡ ਕਲੱਸਟਰ ਨਾਲ ਜੁੜੇ ਹੋਏ ਹਨ, ਜੋ ਕਿ ਹੁਣ ਤੱਕ ਨਿਊਜ਼ੀਲੈਂਡ ਦਾ ਸਭ ਤੋਂ ਵੱਡਾ ਕਲੱਸਟਰ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1695 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,344 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1539 ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 134 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 10 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 3 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਮੌਤਾਂ ਦੀ ਗਿਣਤੀ 22 ਹੀ ਹੈ।