ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਕਮਿਊਨਿਟੀ ‘ਚੋਂ 13 ਹੋਰ ਨਵੇਂ ਕੇਸ ਆਏ, ਪਰ 1 ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਨਹੀਂ

ਵੈਲਿੰਗਟਨ, 18 ਅਗਸਤ (ਕੂਕ ਪੰਜਾਬੀ ਸਮਾਚਾਰ) – ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਕੋਵਿਡ -19 ਦੇ ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 13 ਹੋਰ ਨਵੇਂ ਕੇਸ ਸਾਹਮਣੇ ਆਏ ਹਨ,। ਇਨ੍ਹਾਂ ਨਵੇਂ ਕੇਸਾਂ ਵਿੱਚੋਂ 12 ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਸੰਬੰਧਿਤ ਹਨ, ਜਦੋਂ ਕਿ 1 ਕੇਸ ਮੈਨੇਜਡ ਆਈਸੋਲੇਸ਼ਨ ਸਹੂਲਤ ਦੇ ਵਰਕਰ ਦਾ ਸਾਹਮਣੇ ਆਇਆ ਹੈ, ਜਿਸ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਨਹੀਂ ਹੈ।
ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਕਲੱਸਟਰ ਨਾਲ ਸੰਬੰਧਿਤ 98 ਲੋਕਾਂ ਨੂੰ ਕੁਆਰੰਟੀਨ ਸਹੂਲਤ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ 6 ਲੋਕ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 4 ਮਿਡਲਮੋਰ ਅਤੇ 2 ਆਕਲੈਂਡ ਸਿਟੀ ਹਸਪਤਾਲ ਵਿੱਚ ਹਨ। ਉਨ੍ਹਾਂ ਕਿਹਾ ਦੇਸ਼ ਵਿੱਚ ਕੁੱਲ 90 ਕੇਸ ਐਕਟਿਵ ਹਨ, ਜਿਨ੍ਹਾਂ ਵਿੱਚੋਂ 69 ਕੇਸਾਂ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਹੈ, 1 ਹੋਰ ਕੇਸ ਕਮਿਊਨਿਟੀ ਵਿੱਚੋਂ ਹੈ ਅਤੇ 20 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ, ਜੋ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਸਹੂਲਤ ਵਿੱਚ ਹਨ।
ਬਲੂਮਫੀਲਡ ਨੇ ਕਿਹਾ ਕਿ ਮੌਜੂਦਾ ਕਲੱਸਟਰ ਦੇ ਯਾਤਰਾ ਦੇ ਇਤਿਹਾਸ ਵਿੱਚ 31 ਜੁਲਾਈ ਨੂੰ ਸਵੇਰੇ 10.09 ਵਜੇ ਅਤੇ ਮੁੜ 8 ਅਗਸਤ ਨੂੰ ਆਕਲੈਂਡ ਦੇ ਅਪੀਰਾਣਾ ਐਵ ਵਿੱਚ ਪੈਂਦੇ ਪੈਕ ਐਨ ਸੇਵ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਉਸ ਵੇਲੇ ਉਨ੍ਹਾਂ ਥਾਵਾਂ ‘ਤੇ ਉਨ੍ਹਾਂ ਨੂੰ ਲੱਛਣਾਂ ਤੋਂ ਜਾਣੂ ਹੋਣਾ ਚਾਹੀਦਾ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1643 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,293 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1531 ਹੀ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 90 ਹੋ ਗਈ ਹੈ, ਜਿਨ੍ਹਾਂ ਵਿੱਚੋਂ 69 ਕੇਸਾਂ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਹੈ ਅਤੇ 20 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ। ਨਿਊਜ਼ੀਲੈਂਡ ਵਿੱਚ 6 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਮੌਤਾਂ ਦੀ ਗਿਣਤੀ 22 ਹੀ ਹੈ।