ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਕਮਿਊਨਿਟੀ ‘ਚੋਂ 5 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 20 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਕਮਿਊਨਿਟੀ ‘ਚੋਂ 5 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਅੱਜ ਦੇ ਇਹ ਸਾਰੇ 5 ਕੇਸ ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਸੰਬੰਧਿਤ ਹਨ। ਜਿਨ੍ਹਾਂ ਵਿੱਚੋਂ 4 ਕੇਸ ਆਕਲੈਂਡ ਦੇ ਹਨ ਅਤੇ 1 ਕੇਸ ਟੋਕੋਰੋਆ ਵਿੱਚ ਹੈ।
ਉਨ੍ਹਾਂ ਨੇ ਕਿਹਾ ਕਿ ਇੱਥੇ 6 ਲੋਕ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 4 ਮਿਡਲਮੋਰ, 1 ਆਕਲੈਂਡ ਸਿਟੀ ਅਤੇ 1 ਵਾਏਕਾਟੋ ਹਸਪਤਾਲ ਵਿੱਚ ਹਨ। ਉਨ੍ਹਾਂ ਕਿਹਾ ਦੇਸ਼ ਵਿੱਚ ਕੁੱਲ 101 ਕੇਸ ਐਕਟਿਵ ਹਨ, ਜਿਨ੍ਹਾਂ ਵਿੱਚੋਂ 78 ਕੇਸਾਂ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਹੈ ਅਤੇ 21 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ। ਕੱਲ੍ਹ 18,091 ਟੈੱਸਟ ਕੀਤੇ ਗਏ, ਜਿਸ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਗਏ ਟੈੱਸਟਾਂ ਦੀ ਗਿਣਤੀ 657,506 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1654 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,304 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1531 ਹੀ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 101 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 6 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਮੌਤਾਂ ਦੀ ਗਿਣਤੀ 22 ਹੀ ਹੈ।