ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 3 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 15 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 3 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਤਿੰਨੋਂ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿਚੋਂ ਆਏ ਹਨ। ਅੱਜ ਆਕਲੈਂਡ ਕਲੱਸਟਰ ਨਾਲ ਸੰਬੰਧਿਤ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 83 ਹੋ ਗਈ ਹੈ, ਜਿਨ੍ਹਾਂ ਵਿੱਚ 55 ਕੇਸ ਕਮਿਊਨਿਟੀ ਅਤੇ 28 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੋਵਿਡ -19 ਤੋਂ ਕੱਲ੍ਹ 16 ਵਿਅਕਤੀ ਠੀਕ ਹੋਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1801 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,450 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1694 ਹੈ, ਦੇਸ਼ ਵਿੱਚ ਕੋਵਿਡ -19 ਤੋਂ 16 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 83 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 4 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 2 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਮੌਤਾਂ ਦੀ ਗਿਣਤੀ 24 ਹੋ ਗਈ ਹੈ।