ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ, 1 ਕਮਿਊਨਿਟੀ ਨਾਲ ਸੰਬੰਧਿਤ

ਵੈਲਿੰਗਟਨ, 19 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਅੱਜ 2 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿਚੋਂ ਇੱਕ ਕੇਸ ਕਮਿਊਨਿਟੀ ‘ਚੋਂ ਹੈ ਅਤੇ ਦੂਜਾ ਕੇਸ ਮੈਨੇਜਡ ਆਈਸੋਲੇਸ਼ਨ ਦਾ ਹੈ। ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਨਵੇਂ ਕਮਿਊਨਿਟੀ ਕੇਸ ਦਾ ਸੋਰਸ ਲੱਭਿਆ ਜਾ ਰਿਹਾ ਹੈ।
ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਸਵੇਰੇ 9 ਵਜੇ ਤੱਕ, ਸੋਮਵਾਰ ਨੂੰ ਲੱਭੇ ਗਏ ਕਮਿਊਨਿਟੀ ਕੇਸ ਨਾਲ ਜੁੜੇ ਚੈਪਲ ਡਾਊੇਨਜ਼ ਪ੍ਰਾਇਮਰੀ ਸਕੂਲ ਭਾਈਚਾਰੇ ਦੇ 658 ਮੈਂਬਰਾਂ ਦੀ ਪਰਖ ਕੀਤੀ ਗਈ, ਜਿਸ ਵਿੱਚ 617 ਨੈਗੇਟਿਵ, 41 ਵਿਚਾਰ ਅਧੀਨ ਅਤੇ 0 ਪਾਜ਼ੇਟਿਵ ਸਨ।
ਸਿਹਤ ਮੰਤਰਾਲੇ ਨੇ ਕਿਹਾ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 67 ਹੋ ਗਈ ਹੈ, ਕਿਉਂਕਿ ਕੋਵਿਡ -19 ਤੋਂ 5 ਵਿਅਕਤੀ ਠੀਕ ਵੀ ਹੋਏ ਹਨ। ਇਨ੍ਹਾਂ 67 ਕੇਸਾਂ ਵਿੱਚ 33 ਕੇਸ ਕਮਿਊਨਿਟੀ ਅਤੇ 34 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ ਲੈਬ ਵੱਲੋਂ ਲਗਭਗ 8,359 ਤੋਂ ਵੱਧ ਟੈੱਸਟ ਕੀਤੇ ਗਏ, ਜਿਸ ਨਾਲ ਦੇਸ਼ ਵਿੱਚ ਹੁਣ ਤੱਕ ਕੁੱਲ 905,436 ਟੈੱਸਟ ਪੂਰੇ ਹੋ ਗਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1811 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,460 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1719 ਹੈ, ਦੇਸ਼ ਵਿੱਚ ਕੋਵਿਡ -19 ਤੋਂ 5 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 70 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 4 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਦੇਸ਼ ‘ਚ ਕੋਵਿਡ ਨਾਲ ਇੱਕ ਹੋਰ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।