ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਨਵਾਂ ਕੇਸ ਨਹੀਂ ਆਇਆ

ਵੈਲਿੰਗਟਨ, 28 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ ਕੋਈ ਨਵਾਂ ਕੇਸ ਨਹੀਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ 1 ਦਾ ਸੰਬੰਧ ਕਮਿਊਨਿਟੀ ਨਾਲ ਹੈ ਅਤੇ 1 ਮੈਨੇਜਡ ਆਈਸੋਲੇਸ਼ਨ ਵਿਚੋਂ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਸਕੂਲ ਦੀਆਂ ਛੁੱਟੀਆਂ ਦੇ ਦੌਰਾਨ ਦੇਸ਼ ਭਰ ਵਿੱਚ ਯਾਤਰਾ ਵੱਧ ਦੀ ਹੈ, ਕੀਵੀਸ ਨੂੰ ਚੇਤਾਵਨੀ ਦਿੱਤੀ ਗਈ ਕਿ ਇਹ ਵਾਇਰਸ ਬਾਰੇ ਸ਼ਿਕਾਇਤ ਕਰਨ ਦਾ ਸਮਾਂ ਨਹੀਂ ਹੈ। ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਦੋਂ ਬਿਮਾਰ ਹੋਣ ‘ਤੇ ਘਰ ਰਹਿਣ ਅਤੇ ਟੈੱਸਟ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਦੀ ਚੰਗੀ ਆਦਤ ਬਣਾਈ ਰੱਖਣੀ ਚਾਹੀਦੀ ਹੈ ਅਤੇ ਜਦੋਂ ਉਹ ਨਵੇਂ ਸਥਾਨਾਂ ‘ਤੇ ਜਾਂਦੇ ਹਨ ਤਾਂ ਸਾਈਨ ਇਨ ਕਰਨਾ ਚਾਹੀਦਾ ਹੈ, ਜਾਂ ਤਾਂ ਕੋਵਿਡ ਟ੍ਰੇਸਰ ਐਪ ਦੁਆਰਾ ਜਾਂ ਰਿਕਾਰਡ ਰੱਖਣਾ ਚਾਹੀਦਾ ਹੈ। ਜੇ ਤੁਹਾਡੇ ਲੱਛਣ ਹਨ ਅਤੇ ਘਰ ਤੋਂ ਦੂਰ ਹੋ, ਤਾਂ ਹੈਲਥਲਾਈਨ ਨੂੰ ਕਾਲ ਕਰੋ, ਜੋ ਤੁਹਾਨੂੰ ਦੱਸ ਸਕੇਗਾ ਕਿ ਤੁਸੀਂ ਕਿੱਥੇ ਟੈੱਸਟ ਕਰਵਾ ਸਕਦੇ ਹੋ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 55 ਹੋ ਗਈ ਹੈ, ਜਿਸ ਵਿੱਚ 27 ਕੇਸ ਕਮਿਊਨਿਟੀ ਅਤੇ 28 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ ਲੈਬ ਵੱਲੋਂ 3,539 ਟੈੱਸਟ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 951,954 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1833 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,477 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1753 ਹੈ, ਕਿਉਂਕਿ ਕੱਲ੍ਹ 4 ਲੋਕ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 55 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 1 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਦੇਸ਼ ‘ਚ ਕੋਵਿਡ ਨਾਲ ਇੱਕ ਹੋਰ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।