ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ, ਮੈਨੇਜਡ ਆਈਸੋਲੇਸ਼ਨ ‘ਚੋਂ

ਵੈਲਿੰਗਟਨ, 30 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 1 ਨਵਾਂ ਕੇਸ ਸਾਹਮਣੇ ਆਇਆ, ਜੋ ਮੈਨੇਜਡ ਆਈਸੋਲੇਸ਼ਨ ਦਾ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਫਰਾਂਸ ਤੋਂ ਸਿੰਗਾਪੁਰ ਦੇ ਰਸਤੇ ਤੋਂ 25 ਸਤੰਬਰ ਨੂੰ ਨਿਊਜ਼ੀਲੈਂਡ ਪਹੁੰਚਿਆ ਸੀ। ਇਹ ਤੀਜੇ ਦਿਨ ਦੇ ਟੈੱਸਟ ਦੇ ਨਤੀਜੇ ‘ਚ ਪਾਜ਼ੇਟਿਵ ਆਇਆ ਹੈ ਅਤੇ ਇਹ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹੈ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 44 ਹੋ ਗਈ ਹੈ, ਜਿਸ ਵਿੱਚ 14 ਕੇਸ ਕਮਿਊਨਿਟੀ ਅਤੇ 30 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ ਲੈਬ ਵੱਲੋਂ 4,969 ਟੈੱਸਟ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 960,559 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1836 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,480 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1767 ਹੈ, ਕਿਉਂਕਿ ਕੱਲ੍ਹ 12 ਲੋਕ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 55 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 1 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਦੇਸ਼ ‘ਚ ਕੋਵਿਡ ਨਾਲ ਇੱਕ ਹੋਰ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।