ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ

ਵੈਲਿੰਗਟਨ, 5 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 1 ਨਵਾਂ ਕੇਸ ਸਾਹਮਣੇ ਆਏ ਹਨ, ਜੋ ਮੈਨੇਜਡ ਆਈਸੋਲੇਸ਼ਨ ‘ਚੋਂ ਪੁਸ਼ਟੀ ਹੋਇਆ ਕੇਸ ਹੈ। ਕਮਿਊਨਿਟੀ ਦਾ ਕੋਈ ਨਵਾਂ ਕੇਸ ਨਹੀਂ ਹੈ, ਆਕਲੈਂਡ ਵਿੱਚ ਕਮਿਊਨਿਟੀ ਟ੍ਰਾਂਸਮਿਸ਼ਨ ਦੇ ਆਖ਼ਰੀ ਕੇਸ ਨੂੰ 11 ਦਿਨ ਹੋ ਗਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਜ ਦਾ ਮੈਨੇਜਡ ਆਈਸੋਲੇਸ਼ਨ ਦਾ ਨਵਾਂ ਕੇਸ ਹਾਂਗ ਕਾਂਗ ਤੋਂ 1 ਅਕਤੂਬਰ ਨੂੰ ਆਏ ਦਾ ਹੈ ਅਤੇ ਤੀਸਰੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ। ਉਸ ਨੂੰ ਆਕਲੈਂਡ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਅੱਜ ਕੋਈ ਵੀ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 40 ਹੈ, ਜਿਸ ਵਿੱਚ 6 ਕੇਸ ਕਮਿਊਨਿਟੀ ਅਤੇ 34 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੋਵਿਡ -19 ਤੋਂ ਕੱਲ੍ਹ 2 ਲੋਕ ਰਿਕਵਰ ਹੋਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1854 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,499 ਕੰਨਫ਼ਰਮ ਤੇ 355 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1788 ਹੈ, ਕਿਉਂਕਿ ਕੱਲ੍ਹ 2 ਲੋਕ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 40 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੈ।