ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ, ਭਾਰਤ ਨਾਲ ਸੰਬੰਧਿਤ, ਟੈੱਸਟਾਂ ਦੀ ਗਿਣਤੀ 1 ਮਿਲੀਅਨ ਤੋਂ ਪਾਰ

ਵੈਲਿੰਗਟਨ, 11 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ ਹੈ। ਇਹ ਕੇਸ ਭਾਰਤ ਨਾਲ ਸੰਬੰਧਿਤ ਹੈ, ਜੋ 26 ਸਤੰਬਰ ਨੂੰ ਭਾਰਤ ਤੋਂ ਆਈ ਇੱਕ ਨੌਜਵਾਨ ਲੜਕੀ ਦਾ ਹੈ। ਨਿਊਜ਼ੀਲੈਂਡ ਵਿੱਚ 16 ਦਿਨਾਂ ਤੋਂ ਕਮਿਊਨਿਟੀ ਦਾ ਕੋਈ ਨਵਾਂ ਕੇਸ ਨਹੀਂ ਆਇਆ ਹੈ। ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ ਟੈੱਸਟਾਂ ਦੀ ਗਿਣਤੀ 1 ਮਿਲੀਅਨ ਤੋਂ ਪਾਰ ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਐਕਟਿਵ ਕੇਸਾਂ ਦੀ ਗਿਣਤੀ 45 ਹੋ ਗਈ ਹੈ, ਇਹ ਸਾਰੇ ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਨਾਲ ਸੰਬੰਧਿਤ ਹਨ। ਕੱਲ੍ਹ 3,809 ਟੈੱਸਟ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 1,000,746 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1871 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,515 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1801 ਹੈ, 1 ਵਿਅਕਤੀ ਰਿਕਵਰ ਹੋਇਆ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 45 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੈ।