ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਨਵਾਂ ਕੇਸ ਨਹੀਂ ਆਇਆ

ਵੈਲਿੰਗਟਨ, 12 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ ਕੋਈ ਨਵਾਂ ਕੇਸ ਨਹੀਂ ਆਇਆ ਹੈ। ਨਿਊਜ਼ੀਲੈਂਡ ਵਿੱਚ ਐਕਟਿਵ ਕੇਸਾਂ ਦੀ ਗਿਣਤੀ 45 ਹੀ ਹੈ, ਇਹ ਸਾਰੇ ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਨਾਲ ਸੰਬੰਧਿਤ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1871 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,515 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1801 ਹੈ, 1 ਵਿਅਕਤੀ ਰਿਕਵਰ ਹੋਇਆ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 45 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੈ।