ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 3 ਨਵੇਂ ਕੇਸਾਂ ਮੈਨੇਜਡ ਆਈਸੋਲੇਸ਼ਨ ‘ਚੋਂ ਆਏ

ਵੈਲਿੰਗਟਨ, 17 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ ਦੇ 3 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਹੀ ਆਏ ਹਨ। ਅਤੇ ਇੱਕ ਸ਼ੱਕੀ ਇਤਿਹਾਸਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਮੈਨੇਜਡ ਆਈਸੋਲੇਸ਼ਨ ‘ਚੋਂ ਪਹਿਲਾ ਕੇਸ 9 ਅਕਤੂਬਰ ਨੂੰ ਇੰਗਲੈਂਡ ਤੋਂ ਸਿੰਗਾਪੁਰ ਦੇ ਰਸਤੇ ਨਿਊਜ਼ੀਲੈਂਡ ਪੁੱਜਾ ਸੀ ਅਤੇ ਕ੍ਰਾਈਸਟਚਰਚ ਵਿਖੇ 3 ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ।
ਦੂਜਾ ਅਤੇ ਤੀਜਾ ਕੇਸ ਯੂਨਾਈਟਿਡ ਅਰਬ ਅਮੀਰਾਤ ਤੋਂ 13 ਅਕਤੂਬਰ ਨੂੰ ਨਿਊਜ਼ੀਲੈਂਡ ਪੁੱਜੇ ਅਤੇ ਦੋਵੇਂ ਹੀ ਤੀਜੇ ਦੀਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ ਅਤੇ ਉਨ੍ਹਾਂ ਨੂੰ ਮੈਨੇਜਡ ਆਈਸੋਲੇਸ਼ਨ ਤੋਂ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ।
ਦੇਸ਼ ਵਿੱਚ ਕੋਵਿਡ -19 ਦੇ 4 ਨਵੇਂ ਕੇਸਾਂ ਨਾਲ ਐਕਟਿਵ ਕੇਸਾਂ ਦੀ ਗਿਣਤੀ 40 ਹੋ ਗਈ ਹੈ, ਇਹ ਸਾਰੇ ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਨਾਲ ਸੰਬੰਧਿਤ ਹਨ। ਦੇਸ਼ ਵਿੱਚ ਕੋਵਿਡ -19 ਤੋਂ 9 ਵਿਅਕਤੀ ਰਿਕਵਰ ਹੋਏ ਹਨ। ਕੱਲ੍ਹ 4,794 ਟੈੱਸਟ ਕੀਤੇ ਗਏ, ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 1,026,725 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1883 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,527 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1818 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।