ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ

ਵੈਲਿੰਗਟਨ, 20 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕੀਨੀਆ ਤੋਂ ਦੁਬਈ ਦੇ ਰਸਤੇ ਤੋਂ 7 ਅਕਤੂਬਰ ਨੂੰ ਨਿਊਜ਼ੀਲੈਂਡ ਆਏ ਵਿਅਕਤੀ ਦਾ ਹੈ। ਉਹ ਨੇ ਆਪਣੇ ਠਹਿਰਾਓ ਦੇ 12ਵੇਂ ਦਿਨ ਦੇ ਆਸ ਪਾਸ ਦੇ ਟੈੱਸਟ ਵਿੱਚ ਪਾਜ਼ੇਟਿਵ ਆਇਆ। ਸਿਹਤ ਮੰਤਰਾਲੇ ਨੇ ਕਿਹਾ ਕਿ ਇੱਥੇ ਕਮਿਊਨਿਟੀ ਦਾ ਕੋਈ ਕੇਸ ਨਹੀਂ ਹੈ।
ਦੇਸ਼ ਵਿੱਚ ਕੋਵਿਡ -19 ਦੇ 1 ਨਵੇਂ ਕੇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 33 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਤੋਂ 5 ਵਿਅਕਤੀ ਰਿਕਵਰ ਹੋਏ ਹਨ। ਕੱਲ੍ਹ 2,715 ਟੈੱਸਟ ਕੀਤੇ ਗਏ, ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 1,034,603 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1887 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,531 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 215 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1829 ਹੈ। ਦੇਸ਼ ਵਿੱਚ ਕੋਵਿਡ -19 ਤੋਂ 5 ਵਿਅਕਤੀ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।