ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ

ਵੈਲਿੰਗਟਨ, 28 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ‘ਚੋਂ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਦੋਵੇਂ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਦੇ ਹਨ ਜਿਸ ਵਿੱਚ ਪਹਿਲਾ ਕੇਸ ਪੈਰਿਸ ਅਤੇ ਦੂਜਾ ਕੇਸ ਇੰਗਲੈਂਡ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਦੇ ਹਨ। ਇਹ ਕੇਸ ਦੋਵੇਂ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਏ ਹਨ ਅਤੇ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 66 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 3,335 ਟੈੱਸਟ ਪੂਰੇ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,075,827 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1943 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,587 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 268 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1852 ਹੋ ਗਈ ਹੈ, ਕੱਲ੍ਹ 4 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।