ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ

ਵੈਲਿੰਗਟਨ, 30 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ‘ਚੋਂ ਅੱਜ 8ਵੇਂ ਦਿਨ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਨਵਾਂ ਕੇਸ ਰੂਸ ਅਤੇ ਯੁਕਰੇਨੀਅਨ ਮੈਰੀਨਰਜ਼ ਗਰੁੱਪ ਦਾ ਇੱਕ ਮੈਂਬਰ ਹੈ ਜਿਸ ਦਾ ਟੈੱਸਟ ਪਾਜ਼ੇਟਿਵ ਆਇਆ ਹੈ। ਇਹ ਵਿਅਕਤੀ ਉਸ ਸਮੂਹ ਦੇ ਪਹਿਲਾਂ ਦੱਸੇ ਗਏ ਕੇਸ ਦਾ ਨੇੜਲਾ ਸੰਪਰਕ ਹੈ ਜਿਸ ਨੇ 6ਵੇਂ ਦਿਨ ਦੇ ਟੈਸਟਿੰਗ ਦੌਰਾਨ ਪਾਜ਼ੇਟਿਵ ਟੈੱਸਟ ਦਿੱਤਾ ਹੈ ਅਤੇ ਜਿਵੇਂ ਕਿ ਪਹਿਲਾਂ ਤੋਂ ਹੀ ਨੇੜਿਓ ਨਿਗਰਾਨੀ ਕੀਤੀ ਜਾ ਰਹੀ ਸੀ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 68 ਹੋ ਗਈ ਹੈ, ਇਸ ਵਿੱਚ ਵਿਦੇਸ਼ ਤੋਂ ਆਇਆਂ ਦੇ 64 ਕੇਸ ਹਨ। ਜਦੋਂ ਕਿ ਕੱਲ੍ਹ 3 ਕੇਸ ਰਿਕਵਰ ਹੋਏ ਹਨ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 7,472 ਟੈੱਸਟ ਪੂਰੇ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,090,702 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1950 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,594 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 275 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1857 ਹੋ ਗਈ ਹੈ, ਕੱਲ੍ਹ 3 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।