ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ

ਵੈਲਿੰਗਟਨ, 6 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਹ ਕੇਸ ਮੈਨੇਜਡ ਆਈਸੋਲੇਸ਼ਨ ਨਾਲ ਸਬੰਧਿਤ ਹੈ। ਕਮਿਊਨਿਟੀ ਵਿੱਚੋਂ ਕੋਈ ਨਵਾਂ ਕੇਸ ਨਹੀਂ ਆਇਆ।
ਸਿਹਤ ਮੰਤਰਾਲੇ ਨੇ ਕਿਹਾ ਕਿ ਨਵਾਂ ਕੇਸ 31 ਅਕਤੂਬਰ ਨੂੰ ਸਿੰਗਾਪੁਰ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਭੇਜ ਦਿੱਤਾ ਗਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 44 ਹੋ ਗਈ ਹੈ, ਕੱਲ੍ਹ 24 ਕੇਸ ਰਿਕਵਰ ਹੋਏ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1974 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,618 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 297 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1905 ਹੋ ਗਈ ਹੈ, ਕੱਲ੍ਹ 24 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।