ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਇਆ

ਵੈਲਿੰਗਟਨ, 16 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਇਆ ਹੈ। ਅੱਜ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦਾ ਇੱਕ ਕੇਸ 11 ਨਵੰਬਰ ਨੂੰ ਸਿੰਗਾਪੁਰ ਤੋਂ ਆਇਆ ਅਤੇ ਲਗਭਗ ਤੀਜੇ ਦਿਨ ਮੈਨੇਜਡ ਆਈਸੋਲੇਸ਼ਨ ਦੇ ਸਮੇਂ ਪਾਜ਼ੇਟਿਵ ਆਇਆ ਹੈ। ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 58 ਹੋ ਗਈ ਹੈ। ਇਨ੍ਹਾਂ ਵਿੱਚ 53 ਕੇਸ ਵਿਦੇਸ਼ ਤੋਂ ਵਾਪਸ ਆਇਆ ਦੇ ਹਨ ਅਤੇ 5 ਕੇਸ ਕਮਿਊਨਿਟੀ ਦੇ ਹਨ। ਪਹਿਲਾ 1 ਪਾਜ਼ੇਟਿਵ ਕੇਸ ਹੁਣ ਮੁੜ ਜਾਂਚ ਅਧੀਨ ਸੂਚੀ ਵਿੱਚ ਚਲਾ ਗਿਆ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 5,298 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,184,885 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2001 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,645 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1918 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।