ਕੋਰੋਨਾਵਾਇਰਸ: 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ, ਦੋਵੇਂ ਕੇਸ ਭਾਰਤ ਤੋਂ ਆਇਆ ਨਾਲ ਸੰਬੰਧਿਤ

ਵੈਲਿੰਗਟਨ, 9 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ ਅਤੇ ਦੋਵੇਂ ਭਾਰਤ ਤੋਂ ੨੬ ਸੰਬਰ ਨੂੰ ਨਿਊਜ਼ੀਲੈਂਡ ਪਹੁੰਚੇ ਸਨ।
ਇਹ ਦੋਵੇਂ ਭਾਰਤੀ 12ਵੇਂ ਦਿਨ ਦੇ ਰੁਟੀਨ ਟੈੱਸਟ ਦੇ ਵਿੱਚ ਪਾਜ਼ੇਟਿਵ ਆਏ ਹਨ। ਇਨ੍ਹਾਂ ਦੋਵਾਂ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਕੱਲ੍ਹ 5,597 ਟੈੱਸਟ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 992,141 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਐਕਟਿਵ ਕੇਸਾਂ ਦੀ ਗਿਣਤੀ 41 ਹੋ ਗਈ ਹੈ, ਇਹ ਸਾਰੇ ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਨਾਲ ਸੰਬੰਧਿਤ ਹਨ। ਹੁਣ ਦੇਸ਼ ਵਿੱਚ ਬਾਡਰ ਤੋਂ ਆਏ ਕੇਸਾਂ ਦੀ ਗਿਣਤੀ 197 ਹੋ ਗਈ ਹੈ, ਅੱਜ ਦੋ ਨਵੇਂ ਕੇਸ ਜੁੜੇ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1866 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,508 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1800 ਹੈ, 1 ਵਿਅਕਤੀ ਰਿਕਵਰ ਹੋਇਆ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 39 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ 1 ਵਿਅਕਤੀ ਮਿਡਲਮੋਰ ਹਸਪਤਾਲ ਦੇ ਵਾਰਡ ਵਿੱਚ ਦਾਖ਼ਲ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੈ।