ਕੋਵਿਡ -19 ਓਮੀਕਰੋਨ: ਕਮਿਊਨਿਟੀ ਦੇ 12,575 ਨਵੇਂ ਕੇਸ ਅਤੇ ਕੋਵਿਡ ਨਾਲ ਰਿਕਾਰਡ 15 ਮੌਤਾਂ ਦਰਜ

ਵੈਲਿੰਗਟਨ, 6 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 12,575 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਜਦੋਂ ਕਿ ਅੱਜ ਕੋਵਿਡ ਨਾਲ 15 ਹੋਰ ਮੌਤਾਂ ਹੋਈਆਂ ਹਨ। ਇਨ੍ਹਾਂ ਹੋਰ 15 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 443 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ 15 ਮੌਤਾਂ ਵਿੱਚੋਂ ਦੋ 60 ਸਾਲ ਦੇ, ਦੋ 70 ਸਾਲ ਦੇ, ਚਾਰ 80 ਸਾਲਾਂ ਦੇ ਅਤੇ ਸੱਤ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (3), ਵਾਇਕਾਟੋ (5), ਤਾਰਾਨਾਕੀ (1), ਮਿਡਸੈਂਟਰਲ (1), ਨੈਲਸਨ ਮਾਰਲਬਰੋ (1), ਵਾਂਗਾਨੁਈ (1), ਵੈਸਟ ਕੋਸਟ (1), ਕੈਂਟਰਬਰੀ (1) ਅਤੇ ਸਾਊਥ ਕੈਂਟਰਬਰੀ (1) ਵਿੱਚ ਹੋਈਆਂ ਹਨ। ਇਸ ਵਿੱਚ 9 ਮਰਦ ਅਤੇ 6 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 12,575 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 298 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 12,277 ਹੈ। ਅੱਜ ਬਾਰਡਰ ਤੋਂ 43 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 654 ਲੋਕ ਹਨ। 23 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 57 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 7,727 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 24,520 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 86,122 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 728,764 ਕੇਸ ਹੋ ਚੁੱਕੇ ਹਨ।