ਕੋਵਿਡ -19 ਓਮੀਕਰੋਨ: ਕਮਿਊਨਿਟੀ ਦੇ 8,531 ਨਵੇਂ ਕੇਸ ਅਤੇ ਕੋਵਿਡ ਨਾਲ 11 ਹੋਰ ਮੌਤਾਂ ਹੋਈਆਂ

ਵੈਲਿੰਗਟਨ, 9 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 8,531 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਜਦੋਂ ਕਿ ਅੱਜ ਕੋਵਿਡ ਨਾਲ 11 ਹੋਰ ਮੌਤਾਂ ਹੋਈਆਂ ਹਨ। ਇਨ੍ਹਾਂ ਹੋਰ 11 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 477 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ 11 ਮੌਤਾਂ ਵਿੱਚੋਂ ਚਾਰ 60 ਸਾਲ ਦੇ, ਚਾਰ 80 ਸਾਲਾਂ ਦੇ ਅਤੇ ਤਿੰਨ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (4), ਵਾਇਕਾਟੋ (1), ਲੇਕਸ ਡੀਐੱਚਬੀ (1), ਕੈਂਟਰਬਰੀ (1), ਵਾਂਗਾਨੁਈ ((1), ਹਾਕਸ ਬੇਅ (1) ਅਤੇ ਵੈਲਿੰਗਟਨ (2) ਵਿੱਚ ਹੋਈਆਂ ਹਨ। ਇਸ ਵਿੱਚ 6 ਮਰਦ ਅਤੇ 5 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 9,906 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 249 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 8,282 ਹੈ। ਅੱਜ ਬਾਰਡਰ ਤੋਂ 26 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 635 ਲੋਕ ਹਨ। 18 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 58 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 2,601 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 18,498 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 75,871 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 758,888 ਕੇਸ ਹੋ ਚੁੱਕੇ ਹਨ।