ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 6,242 ਨਵੇਂ ਕੇਸ ਅਤੇ ਕੋਵਿਡ ਨਾਲ 11 ਹੋਰ ਮੌਤਾਂ

ਵੈਲਿੰਗਟਨ, 18 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 6,242 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਅੱਜ ਵੀ ਕੋਵਿਡ ਨਾਲ ਪਿਛਲੇ 11 ਹੋਰ ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 11 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 597 ਮੌਤਾਂ ਹੋ ਚੁੱਕੀਆਂ ਹਨ। ਮੰਤਰਾਲੇ ਨੇ ਕਿਹਾ ਕਿ ਅੱਜ ਇਨ੍ਹਾਂ ਮੌਤਾਂ ਦੀ ਉਮਰ ਤੇ ਸਥਾਨਾਂ ਦਾ ਵੇਰਵੇ ਉਪਲਬਧ ਨਹੀਂ ਹੈ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 6,242 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 136 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 6,106 ਹੈ। ਅੱਜ ਬਾਰਡਰ ਤੋਂ 41 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 533 ਲੋਕ ਹਨ। 23 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 1,197 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 9,594 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 55,869 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 828,906 ਕੇਸ ਹੋ ਚੁੱਕੇ ਹਨ।