ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 8,728 ਨਵੇਂ ਕੇਸ ਅਤੇ ਕੋਵਿਡ ਨਾਲ 26 ਮੌਤਾਂ

ਵੈਲਿੰਗਟਨ, 22 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 8,728 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 26 ਹੋਰ ਮੌਤਾਂ ਹੋਈਆਂ ਹਨ। ਇਹ ਮੌਤਾਂ 26 ਅਪ੍ਰੈਲ ਤੋਂ ਲੈ ਕੇ ਬਾਅਦ ਦੇ ਸਮੇਂ ਦੌਰਾਨ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 26 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,954 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਦੋ 60 ਸਾਲ, ਤਿੰਨ 70 ਸਾਲ, ਦੱਸ 80 ਸਾਲ ਅਤੇ ਗਿਆਰਾਂ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ ਰੀਜ਼ਨ (5), ਵਾਇਕਾਟੋ (2), ਬੇਅ ਆਫ਼ ਪਲੇਨਟੀ (1), ਲੇਕਸ (1), ਤਾਇਰਾਵਿਟੀ (1), ਹਾਕਸ ਬੇਅ (1), ਮਿਡਸੈਂਟਰਲ (2), ਨੈਲਸਨ ਮਾਰਲਬਰੋ (2), ਕੈਂਟਰਬਰੀ (8) ਅਤੇ ਸਾਊਥਰਨ (3) ਵਿੱਚ ਹੋਈਆਂ ਹਨ। ਇਸ ਵਿੱਚ 8 ਮਰਦ ਅਤੇ 18 ਔਰਤਾਂ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 759 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 13 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 66 ਸਾਲ ਹੈ। ਨਵੇਂ ਕੇਸਾਂ ਦੀ ਸੰਖਿਆ 359 ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕੀਤੀ ਹੈ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 62,345 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,538,320 ਕੇਸ ਹੋ ਚੁੱਕੇ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,711 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 15,475 ਟੈੱਸਟ ਕੀਤੇ ਗਏ।