ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਅੱਜ ਕਮਿਊਨਿਟੀ ਦੇ 83 ਨਵੇਂ ਹੋਰ ਕੇਸ, ਹੁਣ ਤੱਕ 511 ਕਮਿਊਨਿਟੀ ਕੇਸ ਹੋਏ

ਵੈਲਿੰਗਟਨ, 29 ਅਗਸਤ – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 83 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਮੌਜੂਦਾ ਆਕਲੈਂਡ ਕਮਿਊਨਿਟੀ ਦੇ ਤਾਜ਼ਾ ਪ੍ਰਕੋਪ ਨਾਲ ਜੁੜੇ ਮਾਮਲਿਆਂ ਦੀ ਕੁੱਲ ਗਿਣਤੀ 511 ਹੋ ਗਈ ਹੈ।
ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਅਤੇ ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਅੱਜ ਪ੍ਰੈੱਸ ਕਾਨਫ਼ਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਅੱਜ ਦੇ ਆਏ 83 ਨਵੇਂ ਕੇਸ ਵਿੱਚੋਂ 82 ਨਵੇਂ ਕੇਸ ਆਕਲੈਂਡ ਵਿੱਚੋਂ ਹਨ ਅਤੇ 1 ਨਵਾਂ ਕੇਸ ਵੈਲਿੰਗਟਨ ਵਿੱਚ ਆਇਆ ਹੈ। ਇਸ ਨਾਲ ਕਮਿਊਨਿਟੀ ਵਿੱਚ ਕੁੱਲ ਗਿਣਤੀ 511 ਹੋ ਗਈ ਹੈ। ਇਸ ਵੇਲੇ 496 ਕੇਸ ਆਕਲੈਂਡ ਵਿੱਚ ਅਤੇ 15 ਕੇਸ ਵੈਲਿੰਗਟਨ ਦੇ ਹਨ।
ਕੋਵਿਡ -19 ਦੇ ਨਾਲ ਸੰਬੰਧਿਤ ਮੌਜੂਦਾ ਕਮਿਊਨਿਟੀ ਕੇਸਾਂ ਵਿੱਚੋਂ ਹਸਪਤਾਲ ਵਿੱਚ 34 ਲੋਕ ਹਨ। ਇਨ੍ਹਾਂ ਵਿੱਚੋਂ 32 ਕੇਸ ਸਥਿਰ ਹਾਲਤ ‘ਚ ਵਾਰਡ ਦੇ ਵਿੱਚ ਹੈ ਅਤੇ 2 ਕੇਸ ਆਈਸੀਯੂ ਵਿੱਚ ਹਨ। ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਵਿੱਚੋਂ 3 ਨੌਰਥ ਸ਼ੋਰ ਹਸਪਤਾਲ, 18 ਮਿਡਲਮੋਰ ਹਸਪਤਾਲ ਅਤੇ 13 ਆਕਲੈਂਡ ਸਿਟੀ ਹਸਪਤਾਲ ਵਿੱਚ ਹਨ ਅਤੇ 1 ਕੇਸ ਵੈਲਿੰਗਟਨ ਹਸਪਤਾਲ ਵਿੱਚ ਹੈ।