ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਅੱਜ ਕਮਿਊਨਿਟੀ ਦੇ 28 ਨਵੇਂ ਕੇਸ ਆਏ, ਅੱਜ ਓਮਿਕਰੋਨ ਦਾ ਕੋਈ ਨਵਾਂ ਕੇਸ ਨਹੀਂ ਆਇਆ

ਵੈਲਿੰਗਟਨ, 21 ਦਸੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ ਵੀ 28 ਹੋਰ ਨਵੇਂ ਕੇਸ ਸਾਹਮਣੇ ਆਏ। ਜਦੋਂ ਕਿ ਦੇਸ਼ ਵਿੱਚ ਓਮਿਕਰੋਨ ਦੇ ਕੁੱਲ ਕੇਸਾਂ ਦੀ ਗਿਣਤੀ 22 ਹੀ ਰਹੀ ਹੈ। ਅੱਜ ਤੱਕ ਦੇ ਕੁੱਲ ਓਮਿਕਰੋਨ ਕੇਸਾਂ ਵਿੱਚੋਂ ਇੱਕ ਕੇਸ ਨੂੰ ਛੱਡ ਕੇ ਸਾਰੇ ਮੈਨੇਜਡ ਆਈਸੋਲੇਸ਼ਨ ‘ਚ ਹਨ। ਅੱਜ ਬਾਰਡਰ ਤੋਂ 5 ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਡੈਲਟਾ ਦੇ ਨਵੇਂ 28 ਕਮਿਊਨਿਟੀ ਕੇਸਾਂ ‘ਚੋਂ ਆਕਲੈਂਡ ‘ਚ 21 ਕੇਸ, 5 ਕੇਸ ਬੇਅ ਆਫ਼ ਪਲੇਨਟੀ ‘ਚ ਅਤੇ 2 ਕੇਸ ਤਾਰਾਨਾਕੀ ਵਿੱਚ ਹੈ।
ਅੱਜ ਦੇ ਨਵੇਂ 55 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 10,260 ਹੋ ਗਈ ਹੈ। ਇਸ ਵੇਲੇ ਹਸਪਤਾਲ ਵਿੱਚ 57 ਮਰੀਜ਼ ਹਨ। 7 ਕੇਸ ਸਖ਼ਤ ਇੰਟੈਂਸਿਵ ਕੇਅਰ (ICU/HDU) ਵਿੱਚ ਹਨ।