ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਅੱਜ ਕਮਿਊਨਿਟੀ ਦੇ 56 ਨਵੇਂ ਕੇਸ ਆਏ, ਜਦੋਂ ਕਿ ਅੱਜ ਓਮੀਕਰੋਨ ਦੇ 6 ਹੋਰ ਨਵੇਂ ਕੇਸ ਆਏ

ਵੈਲਿੰਗਟਨ, 22 ਦਸੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ ਵੀ 56 ਹੋਰ ਨਵੇਂ ਕੇਸ ਸਾਹਮਣੇ ਆਏ ਅਤੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਵਾਇਰਸ ਵੈਲਿੰਗਟਨ ਖੇਤਰ ਵਿੱਚ ਵੀ ਹੈ। ਸਿਹਤ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਉਹ ਵੈਲਿੰਗਟਨ ਦੇ ਹੱਟ ਵੈਲੀ ਖੇਤਰ ਵਿੱਚ 1 ਕੇਸ ਹੈ, ਜਿਸ ਦਾ ਲਿੰਕ ਲੇਕਸ ਡੀਐਚਬੀ ਖੇਤਰ ਨਾਲ ਹੈ।
ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਸਹੂਲਤਾਂ ‘ਚ ਹਾਲ ਹੀ ਵਿੱਚ ਵਾਪਸ ਆਉਣ ਵਾਲਿਆਂ ਵਿੱਚ ਓਮੀਕਰੋਨ ਦੇ 6 ਨਵੇਂ ਕੇਸਾਂ ਦਾ ਪਤਾ ਲਗਾਇਆ ਗਿਆ ਹੈ। ਜਿਸ ਨਾਲ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ 28 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਡੈਲਟਾ ਦੇ ਨਵੇਂ 56 ਕਮਿਊਨਿਟੀ ਕੇਸਾਂ ‘ਚੋਂ ਆਕਲੈਂਡ ‘ਚ 33 ਕੇਸ, 6 ਕੇਸ ਵਾਇਕਾਟੋ ‘ਚ, 11 ਕੇਸ ਬੇਅ ਆਫ਼ ਪਲੇਨਟੀ ‘ਚ, 4 ਕੇਸ ਲੇਕਸ ‘ਚ, 1 ਕੇਸ ਤਾਰਾਨਾਕੀ ‘ਚ ਅਤੇ 1 ਕੇਸ ਹੱਟ ਵੈਲੀ ਵਿੱਚ ਹੈ।
ਅੱਜ ਦੇ ਨਵੇਂ 56 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 10,375 ਹੋ ਗਈ ਹੈ। ਇਸ ਵੇਲੇ ਹਸਪਤਾਲ ਵਿੱਚ 51 ਮਰੀਜ਼ ਹਨ। ਜਿਨ੍ਹਾਂ ਵਿੱਚੋਂ 6 ਕੇਸ ਨੌਰਥ ਸ਼ੋਰ, 21 ਕੇਸ ਆਕਲੈਂਡ ਸਿਟੀ ਹਸਪਤਾਲ, 21 ਮਿਡਲਮੋਰ ‘ਚ, 2 ਮਰੀਜ਼ ਵਾਇਕਾਟੋ ‘ਚ ਅਤੇ 1 ਟੌਰੰਗਾ ਹਸਪਤਾਲ ਵਿੱਚ ਹਨ। 7 ਕੇਸ ਸਖ਼ਤ ਇੰਟੈਂਸਿਵ ਕੇਅਰ (ICU/HDU) ਵਿੱਚ ਹਨ। ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਔਸਤ ਉਮਰ 50 ਸਾਲ ਹੈ।