ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ ਵੀ 27 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 2 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ ਵੀ 27 ਹੋਰ ਨਵੇਂ ਕੇਸ ਸਾਹਮਣੇ ਆਏ ਅਤੇ ਇਹ ਸਾਰੇ ਕੇਸ ਆਕਲੈਂਡ ਦੇ ਹਨ। ਅੱਜ ਐਲਾਨ ਕੀਤੇ ਗਏ 27 ਵਿੱਚੋਂ, 14 ਘਰੇਲੂ ਸੰਪਰਕ ਹਨ, 8 ਜਾਣੇ ਜਾਂਦੇ ਸੰਪਰਕ ਹਨ ਅਤੇ 5 ਨੂੰ ਅਜੇ ਮਹਾਂਮਾਰੀ ਵਿਗਿਆਨ ਨਾਲ ਜੁੜਿਆ ਜਾਣਾ ਬਾਕੀ ਹੈ। ਜਦੋਂ ਕਿ ਮੈਨੇਜਡ ਆਈਸੋਲੇਸ਼ਨ ਵਿੱਚੋਂ 1 ਕੇਸ ਆਇਆ ਹੈ, ਜੋ ਮਾਲਦੀਵ ਦਾ ਇੱਕ ਵਿਅਕਤੀ ਹੈ ਜੋ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਨਿਊਜ਼ੀਲੈਂਡ ਆਇਆ ਸੀ। ਉਸ ਦਾ 12ਵੇਂ ਦਿਨ ਦੇ ਟੈੱਸਟ ਵਿੱਚ ਦਾ ਨਤੀਜਾ ਪਾਜ਼ੇਟਿਵ ਆਇਆ ਅਤੇ ਉਹ ਆਕਲੈਂਡ ‘ਚ ਇੱਕ ਐਮਆਈਕਿਯੂ ਸਹੂਲਤ ਵਿੱਚ ਹੈ।
ਸਹਿਤ ਮੰਤਰਾਲੇ ਨੇ ਕਿਹਾ ਅੱਜ ਦੇ ਨਵੇਂ 27 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 1295 ਹੋ ਗਈ ਹੈ। ਹਸਪਤਾਲ ਵਿੱਚ 22 ਮਰੀਜ਼ ਹਨ ਜਿਨ੍ਹਾਂ ਵਿੱਚੋਂ 3 ਸਖ਼ਤ ਦੇਖਭਾਲ (ICU) ਵਿੱਚ ਹਨ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ 22,041 ਟੈੱਸਟ ਕੀਤੇ ਗਏ, ਜਿਨ੍ਹਾਂ ਵਿੱਚ ਆਕਲੈਂਡ ਦੇ 13,083 ਟੈੱਸਟ ਸ਼ਾਮਿਲ ਹਨ। ਇੱਥੇ ਕੁੱਲ 1002 ਸਰਗਰਮ ਸੰਪਰਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 70% ਦਾ ਘੱਟੋ ਘੱਟ ਇੱਕ ਟੈੱਸਟ ਨਤੀਜਾ ਆਇਆ ਹੈ। ਦੇਸ਼ ਭਰ ਵਿੱਚ ਕੱਲ੍ਹ ਕੋਵਿਡ -19 ਦੀਆਂ ਕੁੱਲ 47,512 ਖ਼ੁਰਾਕਾਂ ਦਿੱਤੀਆਂ ਗਈਆਂ, ਜੋ ਅੱਜ ਤੱਕ ਕੁੱਲ 5,269,060 ਖ਼ੁਰਾਕਾਂ ਦਿੱਤੀਆਂ ਗਈਆਂ ਹਨ।