ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ 65 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 15 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 71 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਦੇ ਸਾਰੇ ਕੇਸ ਆਕਲੈਂਡ ਦੇ ਹੀ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਬਾਰਡਰ ਤੋਂ 1 ਕੇਸ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ 65 ਕੇਸਾਂ ਵਿੱਚੋਂ 31 ਕੇਸ ਅਣਲਿੰਕ ਹਨ, 10 ਘਰੇਲੂ ਲਿੰਕ ਦੇ ਕੇਸ ਹਨ ਜਦੋਂ ਕਿ 34 ਲਿੰਕ ਕੇਸ ਹਨ।
ਅੱਜ ਦੇ ਨਵੇਂ 65 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 1,855 ਹੋ ਗਈ ਹੈ। ਹਸਪਤਾਲ ਵਿੱਚ 43 ਮਰੀਜ਼ ਹਨ ਜਿਨ੍ਹਾਂ ਵਿੱਚੋਂ 6 ਕੇਸ ਸਖ਼ਤ ਦੇਖਭਾਲ (ICU) ਵਿੱਚ ਹਨ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਕੱਲ੍ਹ ਕੋਵਿਡ -19 ਦੀਆਂ ਕੁੱਲ 68,003 ਖ਼ੁਰਾਕਾਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਪਹਿਲੀ ਖ਼ੁਰਾਕ ਵਾਲੇ 15,121 ਅਤੇ ਦੂਜੀ ਖ਼ੁਰਾਕ ਵਾਲੇ 52,882 ਹਨ।