ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ 104 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 23 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 104 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ‘ਚ ਨੌਰਥਲੈਂਡ ਵਿੱਚ ਵਧੇਰੇ ਅਤੇ 12 ਮਹੀਨਿਆਂ ‘ਚ ਸਾਊਥ ਆਈਸਲੈਂਡ ‘ਚ ਪਹਿਲਾ ਕੇਸ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਨਵੇਂ 104 ਕੇਸਾਂ ‘ਚ ਆਕਲੈਂਡ ਦੇ 91, ਵਾਈਕਾਟੋ ਦੇ 8, ਨੌਰਥਲੈਂਡ ਦੇ 4 ਅਤੇ ਨੈਲਸਨ ਮਾਰਲਬਰੋ ਖੇਤਰ ਦਾ 1 ਕੇਸ ਸ਼ਾਮਲ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਸਵੇਰੇ 10 ਵਜੇ ਤੱਕ ਅੱਜ ਦੇ 104 ਕੇਸਾਂ ਵਿੱਚੋਂ 43 ਕੇਸ ਲਿੰਕ ਹਨ (ਇਨ੍ਹਾਂ ਵਿੱਚ 33 ਕੇਸ ਘਰੇਲੂ ਸੰਪਰਕ ਦੇ ਹਨ) ਅਤੇ 61 ਅਣਲਿੰਕ ਕੇਸ ਹਨ। ਅੱਜ ਦੇ ਨਵੇਂ 129 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 2,492 ਹੋ ਗਈ ਹੈ। ਹਸਪਤਾਲ ਵਿੱਚ 55 ਮਰੀਜ਼ ਹਨ ਜਿਨ੍ਹਾਂ ਵਿੱਚੋਂ 5 ਕੇਸ ਸਖ਼ਤ ਦੇਖਭਾਲ (ICU) ਵਿੱਚ ਹਨ। ਹਸਪਤਾਲ ਵਿੱਚ ਦਾਖ਼ਲ ਹੋਣ ਵਾਲਿਆਂ ਵਿੱਚੋਂ 8 ਨੌਰਥ ਸ਼ੋਰ ਹਸਪਤਾਲ, 19 ਮਿਡਲਮੋਰ ਹਸਪਤਾਲ, 27 ਆਕਲੈਂਡ ਸਿਟੀ ਹਸਪਤਾਲ ਅਤੇ 1 ਕੇਸ ਵਾਇਕਾਟੋ ਹਸਪਤਾਲ ਵਿੱਚ ਹੈ। ਹਸਪਤਾਲ ਵਿੱਚ ਦਾਖ਼ਲ ਲੋਕਾਂ ਦੀ ਔਸਤਨ ਉਮਰ 43 ਸਾਲ ਹੈ।
ਸਿਹਤ ਮੰਤਰਾਲੇ ਮੁਤਾਬਿਕ ਬਲੈਨਹੈਮ ਵਿੱਚ ਨਵੇਂ ਸਾਊਥ ਆਈਸਲੈਂਡ ਦੇ ਕੇਸ ਦਾ ਪਤਾ ਲਗਾਇਆ ਗਿਆ ਹੈ, ਜਿਸ ਵਿੱਚ ਜੋ ਰੋਟੋਰੁਆ ਤੋਂ ਉਡਾਣ ਭਰਨ ਵਾਲੇ ਵਿਅਕਤੀ ਨੂੰ ਹੁਣ ਆਈਸੋਲੇਟ ਕਰ ਦਿੱਤਾ ਗਿਆ ਹੈ। ਨੌਰਥਲੈਂਡ ਡੀਐੱਚਬੀ ਨੇ ਵੀ ਇਸ ਖੇਤਰ ਵਿੱਚ ਕੋਵਿਡ -19 ਦੇ 4 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸਾਰੇ ਇੱਕ ਦੂਜੇ ਨਾਲ ਸਬੰਧਿਤ ਹਨ ਅਤੇ ਦੋ ਨਵੇਂ ਕੇਸ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਹਨ।