ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ 80 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 24 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 80 ਹੋਰ ਨਵੇਂ ਕੇਸ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਨਵੇਂ 80 ਕੇਸਾਂ ‘ਚ ਆਕਲੈਂਡ ਦੇ 77, ਵਾਈਕਾਟੋ ਦੇ 2 ਅਤੇ ਨੌਰਥਲੈਂਡ ਦਾ 1 ਕੇਸ ਸ਼ਾਮਲ ਹੈ। ਮੰਤਰਾਲੇ ਨੇ ਕਿਹਾ ਕਿ ਅੱਜ ਦੇ 80 ਕੇਸਾਂ ਵਿੱਚੋਂ 34 ਕੇਸ ਲਿੰਕ ਹਨ (ਇਨ੍ਹਾਂ ਵਿੱਚ 16 ਕੇਸ ਘਰੇਲੂ ਸੰਪਰਕ ਦੇ ਹਨ) ਅਤੇ 46 ਅਣਲਿੰਕ ਕੇਸ ਹਨ। ਅੱਜ ਦੇ ਨਵੇਂ ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 2,572 ਹੋ ਗਈ ਹੈ।