ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਅੱਜ ਕਮਿਊਨਿਟੀ ਦੇ 149 ਨਵੇਂ ਹੋਰ ਕੇਸ ਸਾਹਮਣੇ ਆਏ

ਵੈਲਿੰਗਟਨ, 21 ਨਵੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 149 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਜਿਸ ‘ਚ ਇੱਕ ਕੇਸ ਕੈਂਟਰਬਰੀ ਵਿੱਚ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਨਵੇਂ 149 ਕੇਸਾਂ ‘ਚੋਂ ਆਕਲੈਂਡ ‘ਚ 138 ਕੇਸ, 6 ਵਾਇਕਾਟੋ ‘ਚ, 3 ਨੌਰਥਲੈਂਡ ‘ਚ, 1 ਕੇਸ ਬੇ ਆਫ਼ ਪਲੇਨਟੀ ਅਤੇ 1 ਕੇਸ ਕੈਂਟਰਬਰੀ ਵਿੱਚ ਆਇਆ ਹੈ।
ਅੱਜ ਦੇ ਨਵੇਂ 149 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 6,853 ਹੋ ਗਈ ਹੈ। ਇਸ ਵੇਲੇ ਹਸਪਤਾਲ ਵਿੱਚ 83 ਮਰੀਜ਼ ਹਨ, ਜਿਨ੍ਹਾਂ ਵਿੱਚੋਂ 5 ਕੇਸ ਸਖ਼ਤ ਦੇਖਭਾਲ (ICU/HDU) ਵਿੱਚ ਹਨ। ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਵਿੱਚੋਂ 20 ਨੌਰਥ ਸ਼ੋਰ ਹਸਪਤਾਲ, 23 ਮਿਡਲਮੋਰ ਹਸਪਤਾਲ, 36 ਆਕਲੈਂਡ ਸਿਟੀ ਹਸਪਤਾਲ ‘ਚ, 1 ਫਾਂਗਾਰੇਈ ਹਸਪਤਾਲ, 1 ਵਾਇਕਾਟੋ ਹਸਪਤਾਲ ਅਤੇ 1 ਟੌਰੰਗਾ ਹਸਪਤਾਲ ਵਿੱਚ ਦਾਖ਼ਲ ਹੈ। ਕੋਵਿਡ -19 ਨਾਲ ਹਸਪਤਾਲਾਂ ਵਿੱਚ ਇਸ ਵੇਲੇ ਦਾਖ਼ਲ ਲੋਕਾਂ ਦੀ ਔਸਤ ਉਮਰ 49 ਸਾਲ ਹੈ।
ਅੱਜ ਅੱਧੀ ਸਵੇਰ ਤੱਕ 10 ਲੱਖ ਤੋਂ ਵੱਧ ਲੋਕਾਂ ਨੇ ਆਪਣੇ ਮਾਈ ਵੈਕਸੀਨ ਪਾਸ ਨੂੰ ਸਫਲਤਾਪੂਰਵਕ ਡਾਊਨਲੋਡ ਕਰ ਲਿਆ ਹੈ।