ਕੋਵਿਡ -19: ਨਿਊਜ਼ੀਲੈਂਡ ‘ਚ ਕਮਿਊਨਿਟੀ ਤੇ ਮੈਨੇਜਡ ਆਈਸੋਲੇਸ਼ਨ ‘ਚੋਂ ਅੱਜ ਕੋਈ ਨਵਾਂ ਕੇਸ ਨਹੀਂ

ਵੈਲਿੰਗਟਨ, 5 ਮਾਰਚ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਕਮਿਊਨਿਟੀ ਅਤੇ ਮੈਨੇਜਡ ਆਈਸੋਲੇਸ਼ਨ ‘ਚੋਂ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੋਵੇਂ ਪਾਸੀਓ ਯਾਨੀ ਕੇ ਕਮਿਊਨਿਟੀ ਅਤੇ ਮੈਨੇਜਡ ਆਈਸੋਲੇਸ਼ਨ ‘ਚੋਂ ਕੋਈ ਕੇਸ ਨਹੀਂ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ 4.00 ਵਜੇ ਕੈਬਿਨਟ ਦੀ ਮੀਟਿੰਗ ਤੋਂ ਬਾਅਦ ਅਲਰਟ ਲੈਵਲ ਬਾਰੇ ਜਾਣਕਾਰੀ ਦੇਣਗੇ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,389 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਸ ਵੇਲੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 68 ਹੈ। ਇਨ੍ਹਾਂ ਵਿੱਚ ਕਮਿਊਨਿਟੀ ਦੇ 9 ਅਤੇ ਬਾਰਡਰ ਦੇ 59 ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2295 ਹੋ ਗਈ ਹੈ। ਹੁਣ ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੋ ਗਈ ਹੈ।