ਕੋਵਿਡ -19: ਨਿਊਜ਼ੀਲੈਂਡ ‘ਚ ਕਮਿਊਨਿਟੀ ਦਾ ਅੱਜ ਕੋਈ ਨਵਾਂ ਕੇਸ ਨਹੀਂ ਆਇਆ, 2 ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ

ਵੈਲਿੰਗਟਨ, 24 ਫਰਵਰੀ (ਕੂਕ ਪੰਜਾਬੀ ਸਮਾਚਾਰ) – ਕੋਵਿਡ ਰਿਪੋਂਸ ਮੰਤਰੀ ਕ੍ਰਿਸ ਹਿਪਕਿਨਸ ਨੇ ਕਿਹਾ ਕਿ ਨਿਊਜ਼ੀਲੈਂਡ ‘ਚ ਕੋਵਿਡ -19 ਦਾ ਕਮਿਊਨਿਟੀ ‘ਚੋਂ ਅੱਜ ਕੋਈ ਹੋਰ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਜਦੋਂ ਕਿ 2 ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ ਹਨ। ਪਾਪਾਟੋਏਟੋਏ ਹਾਈ ਸਕੂਲ ਦੇ ਅੱਧੇ ਵਿਦਿਆਰਥੀਆਂ ਦਾ ਮੁੜ ਨਰੀਖਣ ਕੀਤੀ ਗਈ ਹੈ, ਹੁਣ ਤੱਕ ਦੇ ਸਾਰੇ ਟੈੱਸਟ ਨੈਗੇਟਿਵ ਰਹੇ ਹਨ।
ਸਿਹਤ ਦੇ ਡਾਇਰੈਕਟਰ-ਜਨਰਲ ਐਸ਼ਲੇ ਬਲੂਮਫੀਲਡ ਨੇ ਅੱਜ ਕਿਹਾ ਕਿ ਅੱਜ ਕੋਈ ਕਮਿਊਨਿਟੀ ਕੇਸ ਨਹੀਂ ਆਇਆ ਹੈ ਅਤੇ ਅਜਿਹਾ ਕੋਈ ਸਬੂਤ ਨਹੀਂ ਹੈ ਜਿਸ ਕਾਰਣ ਉਹ ਕੈਬਨਿਟ ਨੂੰ ਅਲਰਟ ਲੈਵਲ ਨੂੰ ਵਧਾਉਣ ਦੀ ਸਲਾਹ ਦੇਣਗੇ। ਪਰ ਮੈਨੇਜਡ ਆਈਸੋਲੇਸ਼ਨ ‘ਚੋਂ 2 ਕੇਸ ਆਏ ਹਨ। ਬਲੂਮਫੀਲਡ ਨੇ ਕਿਹਾ ਕਿ ਕੱਲ੍ਹ ਨਵੇਂ ਕੇਸਾਂ ਦੀਆਂ ਖ਼ਬਰਾਂ ਚਿੰਤਾਜਨਕ ਸਨ ਪਰ ਸਰਕਾਰ ਦਾ ਸੰਪਰਕ ਟਰੇਸਿੰਗ ਸਿਸਟਮ ਵਧੀਆ ਕੰਮ ਕਰ ਰਿਹਾ ਸੀ। ਕਮਿਊਨਿਟੀ ਦੇ ਹੁਣ 11 ਕੇਸ ਹੋ ਗਏ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,365 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਿਨ੍ਹਾਂ ਵਿੱਚੋਂ 2,009 ਕੰਨਫ਼ਰਮ ਕੇਸ ਹਨ। ਇਸ ਵੇਲੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 62 ਹੈ, ਜਿਨ੍ਹਾਂ ਵਿੱਚੋਂ 11 ਕੇਸ ਕਮਿਊਨਿਟੀ ਦੇ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2277 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਹੁਣ ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੋ ਗਈ ਹੈ।