ਕੋਵਿਡ -19: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ

ਵੈਲਿੰਗਟਨ, 7 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਮੈਨੇਜਡ ਆਈਸੋਲੇਸ਼ਨ ‘ਚੋਂ ਅੱਜ 1 ਨਵਾਂ ਕੇਸ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਤਾਜ਼ਾ ਮਾਮਲਾ ਸੰਯੁਕਤ ਅਰਬ ਅਮੀਰਾਤ ਤੋਂ 24 ਅਪ੍ਰੈਲ ਨੂੰ ਇੱਥੇ ਆਇਆ ਸੀ। ਆਕਲੈਂਡ ਦੀ ਮੈਨੇਜਡ ਆਈਸੋਲੇਸ਼ਨ ਸਹੂਲਤ ਵਿੱਚ ਰੁਟੀਨ ਟੈੱਸਟ ਕਰਨ ਦੌਰਾਨ ਇਸ ਵਿਅਕਤੀ ਦਾ 12ਵੇਂ ਦਿਨ ਦਾ ਟੈੱਸਟ ਪਾਜ਼ੇਟਿਵ ਆਇਆ। ਇਸ ਦਾ ਅਰਥ ਹੈ ਕਿ ਨਿਊਜ਼ੀਲੈਂਡ ਵਿੱਚ ਹੁਣ 26 ਸਰਗਰਮ ਕੇਸ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,634 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 26 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2582 ਹੋ ਗਈ ਹੈ। ਕੋਵਿਡ -19 ਨਾਲ 1 ਵਿਅਕਤੀ ਹਸਪਤਾਲ ਵਿੱਚ ਭਰਤੀ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।