ਕੋਵਿਡ -19: ਭਾਰਤ ‘ਚ 3 ਲੱਖ 29 ਹਜ਼ਾਰ ਤੋਂ ਵੱਧ ਨਵੇਂ ਕੇਸ, ਕੋਰੋਨਾ ਨਾਲ 3,876 ਲੋਕਾਂ ਦੀ ਮੌਤਾਂ

ਨਵੀਂ ਦਿੱਲੀ, 11 ਮਈ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 3.29 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਦੇਸ਼ ਵਿੱਚ 3 ਹਜ਼ਾਰ ਤੋਂ ਵੱਧ ਮੌਤਾਂ ਹੋਈਆਂ ਹਨ। ਕੋਰੋਨਾ ਦੇ ਇੱਕੋ ਦਿਨ ‘ਚ 3,29,942 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੇਸਾਂ ਦੀ ਗਿਣਤੀ ਵਧ ਕੇ 22,992,517 ਹੋ ਗਈ ਹੈ। ਇਸੇ ਦੌਰਾਨ 3,56,082 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 3,876 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 2,49,992 ਹੋ ਗਿਆ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 19,027,304 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।