ਕੋਵਿਡ -19: ਭਾਰਤ ‘ਚ 3 ਲੱਖ 48 ਹਜ਼ਾਰ ਤੋਂ ਵੱਧ ਨਵੇਂ ਕੇਸ

ਨਵੀਂ ਦਿੱਲੀ, 12 ਮਈ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 3.48 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਦੇਸ਼ ਵਿੱਚ 3 ਹਜ਼ਾਰ ਤੋਂ ਵੱਧ ਮੌਤਾਂ ਹੋਈਆਂ ਹਨ। ਕੋਰੋਨਾ ਦੇ ਇੱਕੋ ਦਿਨ ‘ਚ 3,48,421 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੇਸਾਂ ਦੀ ਗਿਣਤੀ ਵਧ ਕੇ 23,340,938 ਹੋ ਗਈ ਹੈ। ਇਸੇ ਦੌਰਾਨ 3,55,338 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 4,205 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 2,54,225 ਹੋ ਗਿਆ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 19,382,642 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।