ਗਡਕਰੀ ਵਲੋਂ ਭਾਜਪਾ ਦੀ ਪ੍ਰਧਾਨਗੀ ਦੇ ਆਹੁਦੇ ਤੋਂ ਅਸਤੀਫ਼ਾ

 ਨਵੀਂ ਦਿੱਲੀ – ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਨਿਤਿਨ ਗਡਕਰੀ ਨੇ ਅੱਜ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਇਸ ਨਾਲ ਉਹ ਭਾਜਪਾ ਪ੍ਰਧਾਨ ਦੇ ਅਹੁਦੇ ਦੀ ਦੌੜ ‘ਚੋਂ ਬਾਹਰ ਹੋ ਗਏ ਹਨ। ਗਡਕਰੀ ਵਲੋਂ ਨਾਟਕੀ ਢੰਗ ਨਾਲ ਦਿੱਤੇ ਅਸਤੀਫੇ ਤੋਂ ਬਾਅਦ ਹੁਣ ਰਾਜਨਾਥ ਸਿੰਘ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੇ ਅਹੁਦੇ ਲਈ ਚੁਣੇ ਜਾਣ ਦੀ ਸੰਭਾਵਨਾ ਵੱਧ ਗਈ ਹੈ। ਗੌਰਤਲਬ ਹੈ ਕਿ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਅਡਵਾਨੀ ਗਡਕਰੀ ਨੂੰ ਮੁੜ ਦੂਜੀ ਵਾਰ ਪ੍ਰਧਾਨ ਬਣਾਏ ਜਾਣ ਦੇ ਹੱਕ ‘ਚ ਨਹੀਂ ਸਨ। ਉਨ੍ਹਾਂ ਨੇ ਇਸ ਅਹੁਦੇ ਲਈ ਪਾਰਟੀ ਦੀ ਸੀਨੀਅਰ ਆਗੂ ਸ਼ੁਸ਼ਮਾ ਸਵਰਾਜ ਦੇ ਨਾਂਅ ਦਾ ਵੀ ਪ੍ਰਸਤਾਵ ਰੱਖਿਆ ਸੀ ਪ੍ਰੰਤੂ ਸ਼ੁਸ਼ਮਾ ਸਵਰਾਜ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।