ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਰਿਹਾ

ਪਾਪਾਟੋਏਟੋਏ, 14 ਅਪ੍ਰੈਲ – ਇੱਥੇ ਕੋਲਮਰ ਰੋਡ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਅੱਜ 14 ਅਪ੍ਰੈਲ ਦਿਨ ਵੀਰਵਾਰ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਪ੍ਰੋਗਰਾਮ ਦਾ ਵੇਰਵਾ ਹੇਠ ਲਿਖਿਆ ਹੈ :-
12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਖੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਸ਼ਾਮੀ 5.00 ਵਜੇ
14 ਅਪ੍ਰੈਲ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਸ਼ਾਮੀ 5.30 ਵਜੇ
ਕੀਰਤਨ 6.00 ਵਜੇ ਤੋਂ 8.00 ਵਜੇ ਤੱਕ
ਉਪਰੰਤ ਅਰਦਾਸ 8.00 ਵਜੇ
ਗੁਰੂ ਕਾ ਲੰਗਰ ਅਤੁੱਟ ਵਰਤਣਗੇ
ਗੁਰਦੁਆਰਾ ਦਸਮੇਸ਼ ਦਰਬਾਰ ਦੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਕੀਰਤਨ ਦਾ ਅਨੰਦ ਮਾਣੋ ਅਤੇ ਗੁਰੂ ਮਹਾਰਾਜ ਜੀ ਦੀ ਖ਼ੁਸ਼ੀਆਂ ਪ੍ਰਾਪਤ ਕਰੋ।