ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ 14 ਦਸੰਬਰ ਨੂੰ ਸਵੇਰੇ ਭਾਈ ਮਨਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਵੱਲੋਂ ‘ਆਸਾ ਦੀ ਵਾਰ’ ਦਾ ਕੀਰਤਨ

ਪਾਪਾਟੋਏਟੋਏ, 10 ਦਸੰਬਰ – ਇੱਥੇ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ 14 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 6.00 ਵਜੇ ਤੋਂ ‘ਆਸਾ ਦੀ ਵਾਰ’ ਦਾ ਵਿਸ਼ੇਸ਼ ਕੀਰਤਨ ਦੀਵਾਨ ਸਜਾਇਆ ਜਾ ਰਿਹਾ ਹੈ। ‘ਆਸਾ ਦੀ ਵਾਰ’ ਦਾ ਕੀਰਤਨ ਭਾਈ ਮਨਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦੇ ਜੱਥੇ ਵੱਲੋਂ ਕੀਤਾ ਜਾਏਗਾ। ਸੰਗਤਾਂ ਨੂੰ ਆਸਾ ਦੀ ਵਾਰ ਦੇ ਦੀਵਾਨ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ, ਤਾਂ ਜੋ ਸੰਗਤਾਂ ਆਸਾ ਦੀ ਵਾਰ ਦੇ ਕੀਰਤਨ ਦਾ ਅਨੰਦ ਮਾਣਨ ਦੇ ਨਾਲ ਗੁਰੂ ਸਾਹਿਬ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਸਕਣ।
ਜ਼ਿਕਰਯੋਗ ਹੈ ਕਿ ਭਾਈ ਮਨਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਦਾ ਜੱਥਾ ਜੋ ਅੱਜਕੱਲ੍ਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਰੋਜ਼ਾਨਾ ਸ਼ਾਮੀ 7.00 ਤੋਂ 8.00 ਵਜੇ ਤੱਕ ਅਤੇ ਐਤਵਾਰ ਵਾਲੇ ਦਿਨ 12.15 ਤੋਂ 1.00 ਵਜੇ ਤੱਕ ਕੀਰਤਨ ਦੀ ਸੇਵਾ ਨਿਭਾ ਰਹੇ ਹਨ।