ਗੁਰਦੁਆਰਾ ਬੌਬੇ ਹਿੱਲ ਵਿਖੇ 28 ਨੂੰ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ

ਆਕਲੈਂਡ – 28 ਅਕਤੂਬਰ ਦਿਨ ਐਤਵਾਰ ਨੂੰ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਗੁਰਦੁਆਰਾ ਬੌਬੇ ਹਿੱਲ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਜਸਵਿੰਦਰ ਸਿੰਘ ਜੀ ਨੇ ਫੌਨ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ 28 ਤਰੀਕ ਦਿਨ ਐਤਵਾਰ……… ਨੂੰ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਕੀਰਤਨ ਦੀ ਸਮਾਪਤੀ ਤੋਂ ਬਾਅਦ ਅਰਦਾਸ ਅਤੇ ਲੰਗਰ ਵਰਤਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਸੰਗਤਾਂ ਇਸ ਦਿਨ ਗੁਰੂ ਘਰ ਵਿੱਚ ਹਾਜ਼ਰੀ ਭਰਨ ਅਤੇ ਨਾਲ ਹੀ ਉਨ੍ਹਾਂ ਹੋਰ ਬੇਨਤੀ ਕੀਤੀ ਕਿ ਜਿਸ ਕਿਸੇ ਵੀ ਗੁਰੂ ਘਰ ਦੇ ਸੇਵਕ ਨੇ ਲੰਗਰਾਂ ਦੀ ਸੇਵਾ ਲੈਣੀ ਹੋਵੇ ਉਹ ਪ੍ਰਧਾਨ ਨਿਰਮਲਜੀਤ ਸਿੰਘ ਭੱਟੀ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸੰਧੂ ਨਾਲ ਫੌਨ ਨੰਬਰ 021945745 ‘ਤੇ ਸੰਪਰਕ ਕਰ ਸਕਦੇ ਹਨ।