ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਸਮੇਸ਼ ਦਰਬਾਰ ਪਾਪਾਟੋਏਟੋਏ ਵਿਖੇ ਸ਼ਰਧਾ ਨਾਲ ਮਨਾਇਆ ਗਿਆ

ਪਾਪਾਟੋਏਟੋਏ, 6 ਨਵੰਬਰ – ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਨੰਬਰ ਨੂੰ ਗੁਰਦੁਆਰਾ ਦਸਮੇਸ਼ ਦਰਬਾਰ ਪਾਪਾਟੋਏਟੋਏ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਰਾਤ ਨੂੰ ਸੱਜੇ ਦਿਵਾਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧੀਤ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਹੋਈਆਂ। ਸੰਗਤਾਂ ਲਈ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਲੰਗਰਾਂ ਦੇ ਪ੍ਰਬੰਧ ਸਨ ਉੱਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਵੀ ਲਾਏ ਗਏ ਸਨ।