ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਰਾਸ਼ਟਰਪਤੀ ਮੁਰਮੂ, ਉਪ ਰਾਸ਼ਟਰਪਤੀ ਧਨਖੜ ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ

ਨਵੀਂ ਦਿੱਲੀ, 8 ਨਵੰਬਰ – ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾ ਕੇ ਅਸੀਂ ਸਮਾਜ ‘ਚ ਸ਼ਾਂਤੀ, ਸਮਾਨਤਾ ਅਤੇ ਖੁਸ਼ਹਾਲੀ ਲਿਆ ਸਕਦੇ ਹਾਂ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਨੇਕ ਜੀਵਨ ਅਤੇ ਸਮਾਜ ਵਿੱਚ ਬਰਾਬਰੀ ਦੀ ਸਥਾਪਨਾ ਦੇ ਸੰਦੇਸ਼ ’ਤੇ ਹਰ ਕਿਸੇ ਨੂੰ ਅਮਲ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਨਿਆਂਪੂਰਨ ਸਮਾਜ ਬਣਾਉਣ ਦੇ ਸੁਨੇਹਾ ਦਿੰਦੀਆਂ ਹਨ।’ ਉਨ੍ਹਾਂ ਨੇ ਇੱਥੇ ਸਮਾਗਮ ਵਿੱਚ ਕਿਹਾ ਕਿ ਗੁਰੂ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਦੇਸ਼ 130 ਕਰੋੜ ਭਾਰਤੀਆਂ ਦੀ ਭਲਾਈ ਦੀ ਭਾਵਨਾ ਨਾਲ ਅੱਗੇ ਵੱਧ ਰਿਹਾ ਹੈ।