ਚਾਰਾ ਘੁਟਾਲੇ ‘ਚ ਲਾਲੂ ਨੂੰ 5 ਸਾਲ ਦੀ ਸਜ਼ਾ

ਰਾਂਚੀ, ੩ ਅਕਤੂਬਰ  – ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਪ੍ਰਵਾਸ ਕੁਮਾਰ ਸਿੰਘ ਨੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ੬੫ ਸਾਲਾ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਦੇ 17 ਸਾਲ ਪੁਰਾਣੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਅਤੇ ਦੂਸਰੇ ਦੋਸ਼ਾਂ ਵਿੱਚ 5 ਸਾਲ ਕੈਦ ਦੀ ਸਜ਼ਾ ਸੁਣਾਈ। ਲਾਲੂ ਪ੍ਰਸਾਦ ਯਾਦਵ ਨੂੰ ਸੰਸਦ ਤੋਂ ਅਯੋਗ ਕਰਾਰ ਦਿੱਤੇ ਜਾਣਗੇ ਅਤੇ ਉਹ 11 ਸਾਲ ਤਕ ਚੋਣ ਨਹੀਂ ਲੜ ਸਕਣਗੇ। ਜ਼ਿਕਰਯੋਗ ਹੈ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ 30 ਸਤੰਬਰ ਨੂੰ ਦੋਸ਼ੀ ਕਰਾਰ ਦਿੱਤਾ ਸੀ ਨੂੰ 25 ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਜੱਜ ਨੇ ਬਿਹਾਰ ਦੇ ਇਕ ਹੋਰ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਨੂੰ ਵੀ ਇਸ ਮਾਮਲੇ ਵਿੱਚ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ।