ਜੰਮੂ-ਕਸ਼ਮੀਰ: ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਦੀ ਗਰਾਂਟ ਦੇਵੇਗੀ

ਚੰਡੀਗੜ੍ਹ, 11 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਅਤਿਵਾਦੀਆਂ ਦੇ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁਣਛ ਸੈਕਟਰ ਵਿੱਚ ਅਤਿਵਾਦੀਆਂ ਦਾ ਟਾਕਰਾ ਕਰਦਿਆਂ ਦੇਸ਼ ਸੇਵਾ ਵਿੱਚ ਆਪਣੀਆਂ ਜਾਨਾਂ ਵਾਰ ਗਏ ਹਨ।