ਝਾਰਖੰਡ: ਚੰਪਈ ਸੋਰੇਨ ਸਰਕਾਰ ਨੇ ਬਹੁਮਤ ਹਾਸਲ ਕੀਤਾ, ਸਮਰਥਨ ’ਚ 47 ਵੋਟ ਤੇ ਵਿਰੋਧ ਵਿੱਚ 29 ਵੋਟ ਪਏ

ਰਾਂਚੀ, 5 ਫਰਵਰੀ – ਇਥੇ ਝਾਰਖੰਡ ਵਿਧਾਨ ਸਭਾ ਦੇ ਸੈਸ਼ਨ ’ਚ ਚੰਪਈ ਸੇਰੋਨ ਦੀ ਸਰਕਾਰ ਨੇ ਸਮਰਥਨ ਹਾਸਲ ਕਰ ਲਿਆ ਹੈ। ਉਨ੍ਹਾਂ ਦੇ ਹੱਕ ’ਚ 47 ਵੋਟ ਅਤੇ ਵਿਰੋਧ ’ਚ 29 ਵੋਟ ਪਏ ਹਨ।
ਇਸ ਤੋਂ ਪਹਿਲਾਂ ਸਵੇਰੇ ਚੰਪਈ ਸੋਰੇਨ ਸਰਕਾਰ ਵੱਲੋਂ ਬਹੁਮਤ ਸਾਬਤ ਕਰਨ ਲਈ ਝਾਰਖੰਡ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਸੀ। ਚੰਪਈ ਸੋਰੇਨ ਸਰਕਾਰ ਨੇ ਭਰੋਸੇ ਦਾ ਵੋਟ ਮੰਗਿਆ। ਇਸ ਮੌਕੇ ਸੱਤਾਧਾਰੀ ਜੇਐਮਐਮ ਦੀ ਅਗਵਾਈ ਵਾਲੇ ਗਠਜੋੜ ਦੇ ਵਿਧਾਇਕਾਂ ਨੇ ਫਲੋਰ ਟੈਸਟ ਜਿੱਤਣ ਦਾ ਭਰੋਸਾ ਜਤਾਇਆ, ਜਦੋਂ ਕਿ ਵਿਰੋਧੀ ਭਾਜਪਾ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਗਠਜੋੜ ਨੂੰ ਹਰਾਇਆ ਜਾਵੇਗਾ।