ਟਰੈਕਟਰ ਪਰੇਡ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਓ, ਲਾਲ ਕਿਲ੍ਹੇ ਉੱਤੇ ਝੰਡੇ ਲਹਿਰਾਏ

ਨਵੀਂ ਦਿੱਲੀ, 26 ਜਨਵਰੀ – ਇੱਥੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੱਢੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਦਾਖਲ ਹੋ ਕੇ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈੱਸ ਦੇ ਗੋਲੇ ਬਰਸਾਏ। ਇਸ ਕਾਰਨ ਉੱਥੇ ਹਾਲਾਤ ਤਣਾਅਪੂਰਨ ਹੋ ਗਏ ਹਨ। ਇੱਥੋਂ ਕਿਸਾਨ ਪੁਲੀਸ ਰੋਕਾਂ ਤੋੜ ਕੇ ਪੈਦਲ ਹੀ ਅੱਗੇ ਵਧ ਗਏ। ਇਸ ਦੌਰਾਨ ਗਾਜ਼ੀਪੁਰ ਬਾਰਡਰ ਦੀ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲੀਸ ਨੇ ਉਸ ‘ਤੇ ਅੱਥਰੂ ਗੈੱਸ ਦੇ ਗੋਲੇ ਬਰਸਾਏ। ਉੱਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ।
ਤਹਿ ਸਮੇਂ ਤੋਂ ਪਹਿਲਾਂ ਸ਼ੁਰੂ ਹੋਈ ਟਰੈਕਟਰ ਪਰੇਡ ਵਿੱਚ ਸ਼ਾਮਿਲ ਕਿਸਾਨਾਂ ਨੇ ਦਿੱਲੀ ਵਿੱਚ ਦਾਖਲ ਹੋਣ ਲਈ ਸਾਰੀਆਂ ਰੋਕਾਂ ਤੋੜੀਆਂ ਅਤੇ ਲਾਲ ਕਿਲ੍ਹੇ ਵਿੱਚ ਪੁੱਜ ਗਏ ਅਤੇ ਉਨ੍ਹਾਂ ਨੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਕੇਸਰੀ ਰੰਗ ਅਤੇ ਕਿਸਾਨੀ ਦੇ ਝੰਡੇ ਲਹਿਰਾ ਦਿੱਤਾ। ਕਿਸਾਨਾਂ ਦੀ ਆਈਟੀਓ ਵਿਖੇ ਵੀ ਪੁਲੀਸ ਨਾਲ ਝੜਪਾਂ ਹੋਈ। ਸਿੰਘੂ ਤੋਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈੱਸ ਦੇ ਗੋਲੇ ਬਰਸਾਏ। ਇਸ ਕਾਰਨ ਉੱਥੇ ਹਾਲਾਤ ਤਣਾਅਪੂਰਨ ਹੋ ਗਏ ਹਨ। ਖ਼ਬਰਾਂ ਮੁਤਾਬਿਕ ਇਸ ਹਿੰਸਾ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ, ਕਿਸਾਨਾਂ ਤੇ ਪੁਲੀਸ ਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ। ਇਸ ਦੌਰਾਨ ਬੱਸਾਂ ਤੇ ਕਾਰਾਂ ਦੀ ਭੰਨ ਤੋੜ ਕੀਤੀ ਗਈ। ਕਿਸਾਨ ਪੁਲੀਸ ਰੋਕਾਂ ਤੋੜ ਕੇ ਅੱਗੇ ਵਧ ਗਏ। ਜਦੋਂ ਗਾਜ਼ੀਪੁਰ ਬਾਰਡਰ ਦੀ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲੀਸ ਨੇ ਉਸ ‘ਤੇ ਅੱਥਰੂ ਗੈੱਸ ਦੇ ਗੋਲੇ ਬਰਸਾਏ। ਉੱਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ ਤੇ ਬਾਅਦ ਦੁਪਹਿਰ ਨਾਂਗਲੋਈ ਵਿੱਚ ਵਿਆਪਕ ਹਿੰਸਾ ਹੋਈ। ਤਣਾਅਪੂਰਨ ਹਾਲਾਤ ਕਾਰਨ ਦਿੱਲੀ ਦੇ 20 ਮੈਟਰੋ ਸਟੇਸ਼ਨ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਸਨ।
ਖ਼ਬਰਾਂ ਹਨ ਕਿ ਦਿੱਲੀ ਪੁਲਿਸ ਨੇ ਰਾਜਧਾਨੀ ਦਿੱਲੀ ਦੀ ਟਰੈਕਟਰ ਪਰੇਡ ਦੇ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀਆਂ ਹਨ ਅਤੇ ਕਿਹਾ ਕਿ ਹਿੰਸਾ ਵਿੱਚ ਉਸ ਦੇ ੮੬ ਜਵਾਨ ਜ਼ਖ਼ਮੀ ਹੋਏ ਹਨ, ਦੂਜੇ ਪਾਸੇ ਇਸ ਦੌਰਾਨ ਆਈਟੀਓ ਵਿੱਚ 1 ਕਿਸਾਨ ਦੀ ਮੌਤ ਹੋ ਗਈ, ਉਹ ਉੱਤਰਾਖੰਡ ਦੇ ਰਾਮਪੁਰ ਦੀ ਬਿਲਾਸਪੁਰ ਤਹਿਸੀਲ ਦੇ ਪਿੰਡ ਡਿਬਡਿਬੇ ਦਾ ਵਾਸੀ ਸੀ। ਬਾਕੀ ਹੋਰ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ ਅਤੇ ਕਿੰਨੇ ਜ਼ਖ਼ਮੀ ਹੋਏ ਹਨ ਇਸ ਬਾਰੇ ਹਾਲੇ ਕੋਈ ਮੁਕੰਮਲ ਖ਼ਬਰਾਂ ਨਹੀਂ ਹਨ।