ਤਾਮਿਲਨਾਡੂ: ਹੈਲੀਕਾਪਟਰ ਹਾਦਸੇ ਵਿੱਚ ਸੀਡੀਐੱਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ ਜਨਰਲ 13 ਦੀ ਮੌਤ

ਕੋਇੰਬਟੂਰ, 8 ਦਸੰਬਰ – ਤਾਮਿਲਨਾਡੂ ਵਿੱਚ ਹੋਏ ਹੈਲੀਕਾਪਟਰ ਹਾਦਸੇ ਵਿੱਚ ਸੀਡੀਐੱਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਸਮੇਤ 13 ਜਣਿਆਂ ਦੀ ਮੌਤ ਹੋ ਗਈ। ਭਾਰਤੀ ਫ਼ੌਜ ਨੇ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਹਵਾਈ ਫ਼ੌਜ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਜਾਣਕਾਰੀ ਅਨੁਸਾਰ ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ਦੇ ਕੁਨੂਰ ਵਿੱਚ ਭਾਰਤੀ ਹਵਾਈ ਫ਼ੌਜ ਦਾ ਐੱਮਆਈ ਤਾਮਿਲਨਾਡੂ ਵਿੱਚ ਹੋਏ ਹੈਲੀਕਾਪਟਰ ਹਾਦਸੇ ਵਿੱਚ 17 ਵੀ 5 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਅਮਲੇ ਦੇ ਮੈਂਬਰਾਂ ਸਣੇ 14 ਜਣੇ ਸਵਾਰ ਸਨ। ਮੌਸਮ ਦੀ ਖ਼ਰਾਬੀ ਨੂੰ ਹਾਦਸੇ ਦਾ ਕਾਰਣ ਦੱਸਿਆ ਜਾ ਰਿਹਾ ਹੈ। ਹੈਲੀਕਾਪਟਰ ‘ਚ ਬ੍ਰਿਗੇਡੀਅਰ ਐੱਲਐੱਸ ਲਿਦੱੜ, ਲੈਫ. ਕਰਨਲ ਹਰਜਿੰਦਰ ਸਿੰਘ, ਨਾਇਕ ਗੁਰਸੇਵਕ ਸਿੰਘ, ਨਾਇਕ ਜਤਿੰਦਰ, ਨਾਇਕ ਵਿਵੇਕ ਕੁਮਾਰ, ਨਾਇਕ ਬੀ. ਸਾਈ ਤੇ ਹੌਲਦਾਰ ਸਤਪਾਲ ਸਵਾਰ ਸਨ।