ਦਿੱਲੀ ਦੇ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਨਵੀਂ ਦਿੱਲੀ, 9 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਦੇ ਮੌਕੇ ‘ਤੇ ਦਿੱਲੀ ਇਕਾਈ ਦੇ ਆਗੂਆਂ ਨੇ ਉਨ੍ਹਾਂ ਨੂੰ ਨਿੱਘੀ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਉਨ੍ਹਾਂ ਦੀ ਲੰਬੀ ਉਮਰ ਦੀ ਅਰਦਾਸ ਕੀਤੀ। ਇਸ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਕੁਲਮੋਹਨ ਸਿੰਘ, ਪਰਮਜੀਤ ਸਿੰਘ ਰਾਣਾ, ਪਰਮਰਜੀਤ ਸਿੰਘ ਚੰਢੋਕ, ਬੀਬੀ ਦਲਜੀਤ ਕੌਰ ਖਾਲਸਾ, ਗੁਰਬਖਸ਼ ਸਿੰਘ ਮੌਂਟੂਸ਼ਾਹ, ਗੁਰਲਾਢ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਹਰਮਨਜੀਤ ਸਿੰਘ ਨਿਗਮ ਪਾਰਸ਼ਦ ਜਤਿੰਦਰ ਸਿੰਘ ਸ਼ੰਟੀ, ਡਿੰਪਲ ਚੱਡਾ ਅਤੇ ਭਾਜਪਾ ਦਿੱਲੀ ਇਕਾਈ ਦੇ ਪ੍ਰਧਾਨ ਵਿਜੈ ਗੋਇਲ ਮੌਜੂਦ ਸਨ।