ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 9 ਫਰਵਰੀ – 26 ਜਨਵਰੀ ਗਣਤੰਤਰ ਦਿਵਸ ਮੌਕੇ ਕੱਢੀ ਟਰੈਕਟਰ ਮਾਰਚ ਸਮੇਂ ਲਾਲ ਕਿਲ੍ਹੇ ਹਿੰਸਾ ਦੇ ਮਾਮਲੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਐਸਡਬਲਯੂਆਰ ਰੇਂਜ (SWR Range) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਦਾਕਾਰ ਦੀਪ ਸਿੱਧੂ ‘ਤੇ ਭਾਰਤ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਤੇ ਕਿਸਾਨਾਂ ਨੂੰ ਲਿਜਾਣ ਤੇ ਹਿੰਸਾ ਭੜਕਾਉਣ ਦਾ ਦੋਸ਼ ਦਿੱਲੀ ਪੁਲਿਸ ਵੱਲੋਂ ਲਾਇਆ ਗਿਆ ਸੀ ਅਤੇ ਦੀਪ ਸਿੱਧੂ ਨੂੰ ਸਬੰਧਿਤ ਐਫਆਈਆਰ ਵਿੱਚ ਨਾਮਜ਼ਦ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਦੀਪ ਸਿੱਧੂ ‘ਤੇ 1 ਲੱਖ ਦਾ ਇਨਾਮ ਵੀ ਰੱਖਿਆ ਹੋਇਆ ਸੀ।